Wednesday, 5 July 2017

ਡਿਪਟੀ ਕਮਿਸ਼ਨਰ ਵੱਲੋਂ ਸਬ ਰਜਿਸਟਰਾਰ ਦਫ਼ਤਰਾਂ ਦੀ ਅਚਨਚੇਤ ਚੈਕਿੰਗ

ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਸਬ ਰਜਿਸਟਰਾਰ ਦਫ਼ਤਰ (ਕੇਂਦਰੀ) ਦੀ ਚੈਕਿੰਗ ਦੌਰਾਨ ਮੁਲਾਜ਼ਮਾਂ ਤੋਂ ਪੁੱਛ ਪੜਤਾਲ ਕਰਦੇ ਹੋਏ
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਸਬ ਰਜਿਸਟਰਾਰ ਦਫ਼ਤਰ (ਕੇਂਦਰੀ) ਦੀ ਚੈਕਿੰਗ ਦੌਰਾਨ ਮੁਲਾਜ਼ਮਾਂ ਤੋਂ ਪੁੱਛ ਪੜਤਾਲ ਕਰਦੇ ਹੋਏ
ਲੁਧਿਆਣਾ/ਡੇਹਲੋਂ/ਮਲੌਦ, 05 ਜੁਲਾਈ 2017 (ਆਨਲਾਈਨ ਨਿਊਜ਼ ਲੁਧਿਆਣਾ): ਸਰਕਾਰੀ ਦਫ਼ਤਰਾਂ ਵਿੱਚ ਸਰਕਾਰੀ ਅਫ਼ਸਰਾਂ ਅਤੇ ਮੁਲਾਜ਼ਮਾਂ ਦੀ ਸਮੇਂ ਸਿਰ ਹਾਜ਼ਰੀ ਅਤੇ ਸੇਵਾ ਦਾ ਅਧਿਕਾਰ ਤਹਿਤ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਅੱਜ ਸਵੇਰੇ ਸਥਾਨਕ ਗਿੱਲ ਸੜਕ ਸਥਿਤ ਸਬ ਰਜਿਸਟਰਾਰ ਦਫ਼ਤਰਾਂ ਲੁਧਿਆਣਾ ਕੇਂਦਰੀ, ਡੇਹਲੋਂ ਅਤੇ ਮਲੌਦ ਦੀ ਅਚਾਨਕ ਚੈਕਿੰਗ ਕੀਤੀ।

ਚੌਕਿੰਗ ਦੌਰਾਨ ਉਨਾਂ ਆਮ ਲੋਕਾਂ ਨਾਲ ਗੱਲਬਾਤ ਕਰਦਿਆਂ ਉਨਾਂ ਦੀਆਂ ਮੁਸ਼ਕਿਲਾਂ ਬਾਰੇ ਪੁੱਛਿਆ ਤਾਂ ਤਕਰੀਬਨ ਸਾਰੇ ਲੋਕਾਂ ਨੇ ਮਿਲ ਰਹੀਆਂ ਸੇਵਾਵਾਂ 'ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।

ਡਿਪਟੀ ਕਮਿਸ਼ਨਰ ਨੇ ਸਟਾਫ਼ ਤੋਂ ਸਾਰੀਆਂ ਰਸੀਦਾਂ ਦੀ ਡਿਟੇਲ, ਸੇਵਾ ਦਾ ਅਧਿਕਾਰ ਕਾਨੂੰਨ ਤਹਿਤ ਬਕਾਇਆ ਪਏ ਕੇਸ, ਸਮੇਂ-ਸਮੇਂ 'ਤੇ ਹੁੰਦੇ ਇੰਦਰਾਜ਼ਾਂ, ਇਕੱਤਰ ਕੀਤੀਆਂ ਫੀਸਾਂ ਅਤੇ ਹੋਰ ਖਰਚਿਆਂ ਦਾ ਬੜੀ ਡੂੰਘਾਈ ਨਾਲ ਵੇਰਵਾ ਲਿਆ। ਉਨਾਂ ਸਾਰੇ ਸਟਾਫ਼ ਨੂੰ ਹਦਾਇਤ ਕੀਤੀ ਕਿ ਉਹ ਲੋਕ ਹਿੱਤ ਦੇ ਕੰਮਾਂ ਨੂੰ ਪਹਿਲ ਦੇਣ। ਉਨਾਂ ਵਸੀਕੇ ਨਾਲ ਦੀ ਨਾਲ ਨਿਪਟਾਏ ਜਾਣ 'ਤੇ ਜ਼ੋਰ ਦਿੰਦਿਆਂ ਹਦਾਇਤ ਕੀਤੀ ਕਿ ਰਜਿਸਟਰੀ ਸਿਰਫ਼ ਖਰੀਦਦਾਰ ਨੂੰ ਹੀ ਦਿੱਤੀ ਜਾਵੇ। ਸਾਰੀਆਂ ਸੇਵਾਵਾਂ ਨੂੰ ਮੁਹੱਈਆ ਕਰਾਉਣ ਲਈ ਤੈਅ ਸਮਾਂ ਸਾਰਨੀ ਅਤੇ ਫੀਸਾਂ ਦਾ ਵੇਰਵਾ ਨੋਟਿਸ ਬੋਰਡ 'ਤੇ ਲਗਾਉਣ ਬਾਰੇ ਵੀ ਕਿਹਾ ਗਿਆ। ਗਰਭਵਤੀ ਅਤੇ ਅਪਾਹਜ਼ ਵਿਅਕਤੀਆਂ ਦੇ ਕੰਮ ਪਹਿਲ ਦੇ ਆਧਾਰ 'ਤੇ ਕਰਵਾਏ ਜਾਣ।

ਉਨਾਂ ਆਮ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਸਰਕਾਰੀ ਦਫ਼ਤਰਾਂ ਵਿੱਚ ਕੰਮ ਕਰਾਉਣ ਲਈ ਕਿਸੇ ਏਜੰਟ ਜਾਂ ਤੀਜੇ ਵਿਅਕਤੀ ਦਾ ਸਹਿਯੋਗ ਨਾ ਲੈਣ, ਸਗੋਂ ਆਪਣੀਆਂ ਫਾਈਲਾਂ ਖੁਦ ਜਮਾਂ ਕਰਾਉਣ। ਇਸ ਮੌਕੇ ਉਨਾਂ ਨਾਲ ਹੋਰ ਸਟਾਫ਼ ਹਾਜ਼ਰ ਸੀ।
Share This Article with your Friends

0 comments: