Showing posts with label ਧਰਮ ਅਤੇ ਵਿਰਸਾ. Show all posts
Showing posts with label ਧਰਮ ਅਤੇ ਵਿਰਸਾ. Show all posts

Sunday, 30 July 2017

ਗੁਰਦੁਆਰਾ ਸਾਹਿਬਜਾਦਾ ਬਾਬਾ ਜੋਰਾਵਰ ਸਿੰਘ ਵਿਖੇ ਨਾਮ ਸਿਮਰਨ ਸਮਾਗਮ ਦਾ ਆਯੋਜਨ

ਗੁਰਦੁਆਰਾ ਸਾਹਿਬਜਾਦਾ ਬਾਬਾ ਜੋਰਾਵਰ ਸਿੰਘ ਵਿਖੇ ਨਾਮ ਸਿਮਰਨ ਸਮਾਗਮ ਦਾ ਆਯੋਜਨ

ਗੁਰਦੁਆਰਾ ਸਾਹਿਬ ਵੱਲੋਂ ਭਾਈ ਗੁਰਮਿੰਦਰ ਸਿੰਘ ਦੇ ਰਾਗੀ ਜੱਥੇ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕਿੱਤੇ ਜਾਣ ਦਾ ਦ੍ਰਿਸ਼
ਗੁਰਦੁਆਰਾ ਸਾਹਿਬ ਵੱਲੋਂ ਭਾਈ ਗੁਰਮਿੰਦਰ ਸਿੰਘ ਦੇ ਰਾਗੀ ਜੱਥੇ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕਿੱਤੇ ਜਾਣ ਦਾ ਦ੍ਰਿਸ਼
ਲੁਧਿਆਣਾ, 30 ਜੁਲਾਈ 2017 (ਆਨਲਾਈਨ ਨਿਊਜ਼ ਲੁਧਿਆਣਾ): ਗੁਰਦੁਆਰਾ ਸਾਹਿਬਜਾਦਾ ਬਾਬਾ ਜੋਰਾਵਰ ਸਿੰਘ, ਦੁਰਗਾਪੁਰੀ ਹੈਬੋਵਾਲ ਕਲਾਂ 'ਚ ਅੱਜ ਨਾਮ ਸਿਮਰਨ ਸਮਾਗਮ ਦਾ ਆਯੋਜਨ ਸੰਗਤਾ ਦੇ ਭਰਪੂਰ ਸਹਿਯੋਗ ਸਦਕਾ ਸ਼ਰਧਾ ਅਤੇ ਸਤਿਕਾਰ ਨਾਲ ਕੀਤਾ ਗਿਆ।

Sunday, 9 July 2017

ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ

ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ

ਕੀਰਤਨ ਸਮਾਗਮ ਦੌਰਾਨ ਕੀਰਤਨ ਕਰਦੇ ਕੀਰਤਨੀ ਜੱਥੇ
ਕੀਰਤਨ ਸਮਾਗਮ ਦੌਰਾਨ ਕੀਰਤਨ ਕਰਦੇ ਕੀਰਤਨੀ ਜੱਥੇ
ਲੁਧਿਆਣਾ 09 ਜੁਲਾਈ 2017 (ਆਨਲਾਈਨ ਨਿਊਜ਼ ਲੁਧਿਆਣਾ): ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦੀ ਲਾਸਾਨੀ ਕੁਰਬਾਨੀ ਇਤਿਹਾਸ ਅੰਦਰ ਸੁਨਹਿਰੀ ਅੱਖਰਾਂ ਵਿੱਚ ਲਿਖੀ ਗਈ ਹੈ। ਜਿੰਨਾ ਨੇ ਮਨੁੱਖੀ ਅਣਖ, ਵਿਚਾਰਾਂ ਦੀ ਸੁਤੰਤਰਤਾ ਅਤੇ ਧਰਮ ਦੀ ਰੱਖਿਆ ਲਈ ਵਹਿਸ਼ੀ ਹਾਕਮਾ ਦੇ ਸਾਹਮਣੇ ਆਤਮਕ ਬਲ ਦੀ ਉੱਚਤਤਾ ਦਰਸਾਉਣ ਦੀ ਖਾਤਰ ਆਪਣਾ ਬੰਦ-ਬੰਦ ਕਟਵਾ ਕੇ ਪਾਪ ਦੇ ਹਵਨ ਕੁੰਡ ਦੀ ਅਗਨੀ ਵਿੱਚ ਆਪਣੀ ਜਿੰਦਗੀ ਦੀ ਅਹੂਤੀ ਦੇ ਕੇ ਸ਼ਹੀਦੀ ਪ੍ਰਾਪਤ ਕੀਤੀ।

Thursday, 6 July 2017

ਰਕਬਾ ਭਵਨ ਵਿਖੇ ਡੀ.ਆਈ.ਜੀ ਹੇਅਰ ਨੇ ਸ਼ਬਦ ਪ੍ਰਕਾਸ਼ ਅਜਾਇਬ ਘਰ ਦੇ ਦਰਸ਼ਨ ਕੀਤੇ

ਰਕਬਾ ਭਵਨ ਵਿਖੇ ਡੀ.ਆਈ.ਜੀ ਹੇਅਰ ਨੇ ਸ਼ਬਦ ਪ੍ਰਕਾਸ਼ ਅਜਾਇਬ ਘਰ ਦੇ ਦਰਸ਼ਨ ਕੀਤੇ

ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਅਹੁਦੇਦਾਰ ਡੀ.ਆਈ.ਜੀ. ਯੁਰਿੰਦਰ ਸਿੰਘ ਹੇਅਰ ਅਤੇ ਐਸ.ਐਸ.ਪੀ ਸੁਰਜੀਤ ਸਿੰਘ ਨੂੰ ਸਨਮਾਨਿਤ ਕਰਦੇ ਹੋਏ
ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਅਹੁਦੇਦਾਰ ਡੀ.ਆਈ.ਜੀ. ਯੁਰਿੰਦਰ ਸਿੰਘ ਹੇਅਰ ਅਤੇ ਐਸ.ਐਸ.ਪੀ ਸੁਰਜੀਤ ਸਿੰਘ ਨੂੰ ਸਨਮਾਨਿਤ ਕਰਦੇ ਹੋਏ
ਲੁਧਿਆਣਾ, 06 ਜੁਲਾਈ 2017 (ਆਨਲਾਈਨ ਨਿਊਜ਼ ਲੁਧਿਆਣਾ): ਅੱਜ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਯੁਰਿੰਦਰ ਸਿੰਘ ਹੇਅਰ ਡੀ.ਆਈ.ਜੀ. ਅਤੇ ਸੁਰਜੀਤ ਸਿੰਘ ਐਸ.ਐਸ.ਪੀ ਵਿਸ਼ੇਸ਼ ਤੌਰ 'ਤੇ ਦਰਸ਼ਨ ਕਰਨ ਲਈ ਪਹੁੰਚੇ। ਇਸ ਸਮੇਂ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਮੁੱਖ ਸਰਪ੍ਰਸਤ ਮਲਕੀਤ ਸਿੰਘ ਦਾਖਾ ਸਾਬਕਾ ਮੰਤਰੀ, ਫਾਊਂਡੇਸ਼ਨ ਦੇ ਅੰਤਰਰਾਸ਼ਟਰੀ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ, ਸਰਪ੍ਰਸਤ ਗੁਰਦੇਵ ਸਿੰਘ ਲਾਪਰਾਂ, ਉੱਘੇ ਆਰਟਿਸਟ ਟੀ.ਪੀ ਐਸ ਸੰਧੂ, ਕਨਵੀਨਰ ਫਾਊਂਡੇਸ਼ਨ ਬਲਦੇਵ ਬਾਵਾ, ਫਾਊਂਡੇਸ਼ਨ ਦੇ ਪੰਜਾਬ ਪ੍ਰਧਾਨ ਕਰਨੈਲ ਸਿੰਘ ਗਿੱਲ, ਜਨਰਲ ਸਕੱਤਰ ਬਲਵੰਤ ਸਿੰਘ ਧਨੋਆ, ਬਲਜਿੰਦਰ ਸਿੰਘ ਮਲਕਪੁਰ, ਹਰਵਿੰਦਰ ਸਿੰਘ ਟਿੱਬਾ, ਦਲਜੀਤ ਸਿੰਘ ਕੁਲਾਰ, ਹਰੀਦਾਸ ਬਾਵਾ, ਕਰਨਲ ਹਰਬੰਤ ਸਿੰਘ ਕਾਹਲੋਂ, ਦਲਜੀਤ ਸਿੰਘ ਚੌਂਕੀਮਾਨ, ਅਸ਼ਵਨੀ ਮਹੰਤ ਐਡਵੋਕੇਟ ਹਾਜਰ ਸਨ। ਇਸ ਸਮੇਂ ਡੀ.ਆਈ.ਜੀ ਯੁਰਿੰਦਰ ਸਿੰਘ ਹੇਅਰ ਅਤੇ ਸੀਨੀਅਰ ਸੁਪਰਡੈਂਟ ਪੁਲਿਸ ਸੁਰਜੀਤ ਸਿੰਘ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।

Wednesday, 5 July 2017

ਬਾਬਾ ਮਹਾਰਾਜ ਸਿੰਘ ਦੇ 161ਵੇਂ ਸ਼ਹੀਦੀ ਦਿਹਾੜੇ 'ਤੇ ਰਾਜ ਪੱਧਰੀ ਸਮਾਗਮ ਆਯੋਜਿਤ

ਬਾਬਾ ਮਹਾਰਾਜ ਸਿੰਘ ਦੇ 161ਵੇਂ ਸ਼ਹੀਦੀ ਦਿਹਾੜੇ 'ਤੇ ਰਾਜ ਪੱਧਰੀ ਸਮਾਗਮ ਆਯੋਜਿਤ

ਬਾਬਾ ਮਹਾਰਾਜ ਸਿੰਘ ਦੇ161ਵੇਂ ਸ਼ਹੀਦੀ ਦਿਹਾੜੇ 'ਤੇ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ
ਬਾਬਾ ਮਹਾਰਾਜ ਸਿੰਘ ਦੇ161ਵੇਂ ਸ਼ਹੀਦੀ ਦਿਹਾੜੇ 'ਤੇ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ
ਰੱਬੋਂ ਉੱਚੀ, 05 ਜੁਲਾਈ 2017 (ਆਨਲਾਈਨ ਨਿਊਜ਼ ਲੁਧਿਆਣਾ): ਦੇਸ਼ ਦੀ ਏਕਤਾ ਅਤੇ ਆਖੰਡਤਾ ਨੂੰ ਬਣਾਈ ਰੱਖਣ ਲਈ ਅੱਜ ਸਮੇਂ ਦੀ ਲੋੜ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਵਡਮੁੱਲਾ ਯੋਗਦਾਨ ਪਾ ਕੇ ਪਹਿਲੇ ਸਿੱਖ ਸ਼ਹੀਦ ਦਾ ਰੁਤਬਾ ਹਾਸਿਲ ਕਰਨ ਵਾਲੇ ਭਾਈ ਮਹਾਰਾਜ ਸਿੰਘ ਜੀ ਵੱਲੋਂ ਦਰਸਾਏ ਰਸਤੇ 'ਤੇ ਚੱਲਿਆ ਜਾਵੇ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਸਰਕਾਰ ਵਿੱਚ ਜੰਗਲਾਤ, ਪ੍ਰਿੰਟਿੰਗ, ਸਟੇਸ਼ਨਰੀ, ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਅੱਜ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਦੇ 161ਵੇਂ ਸ਼ਹੀਦੀ ਦਿਹਾੜੇ ਸੰਬੰਧੀ ਕਰਵਾਏ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।

Sunday, 2 July 2017

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ

ਕੀਰਤਨੀ ਜੱਥਿਆਂ ਨੂੰ ਸਿਰਪਾਓ ਬਖਸ਼ਿਸ਼ ਕਰਦੇ ਜੱਥੇਦਾਰ ਅਵਤਾਰ ਸਿੰਘ ਮੱਕੜ, ਡਾ. ਮਨਜੀਤ ਕੌਰ, ਭੁਪਿੰਦਰ ਸਿੰਘ ਅਤੇ ਹੋਰ
ਕੀਰਤਨੀ ਜੱਥਿਆਂ ਨੂੰ ਸਿਰਪਾਓ ਬਖਸ਼ਿਸ਼ ਕਰਦੇ ਜੱਥੇਦਾਰ ਅਵਤਾਰ ਸਿੰਘ ਮੱਕੜ, ਡਾ. ਮਨਜੀਤ ਕੌਰ, ਭੁਪਿੰਦਰ ਸਿੰਘ ਅਤੇ ਹੋਰ
ਲੁਧਿਆਣਾ, 02 ਜੁਲਾਈ 2017 (ਆਨਲਾਈਨ ਨਿਊਜ਼ ਲੁਧਿਆਣਾ): ਛੇਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਭਗਤੀ ‘ਤੇ ਸ਼ਕਤੀ ਦੇ ਸਕੰਲਪ ਨੂੰ ਸਿਧਾਂਤਕ ਤੌਰ ‘ਤੇ ਪ੍ਰਵਾਨ ਕਰਦਿਆ ਮੀਰੀ ਤੇ ਪੀਰੀ ਦੀਆਂ ਦੋ ਕ੍ਰਿਪਾਨਾਂ ਧਾਰਨ ਕਰਕੇ ਇਕ ਨਵੇਂ ਇਤਿਹਾਸ ਦੀ ਸਿਰਜਨਾ ਕੀਤੀ, ਉਥੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕਰਕੇ 'ਤੇ ਖਾਲਸਾਈ ਫੋਜ ਦਾ ਗਠਨ ਕਰਕੇ ਜਬਰ ਤੇ ਜ਼ੁਲਮ ਦਾ ਮੂੰਹ ਤੋੜਵਾ ਜਵਾਬ ਦਿੱਤਾ। ਇਨਾਂ ਸ਼ਬਦਾ ਦਾ ਪ੍ਰਗਟਾਵਾ ਜੱਥੇ: ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਆਯੋਜਿਤ ਕੀਤੇ ਗਏ ਹਫਤਾਵਾਰੀ ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆ ਹੋਇਆ ਕੀਤਾ।

Saturday, 24 June 2017

ਰਾਜੇਸ਼ ਰੁਦਰਾ ਸ਼ਬਦ ਪ੍ਰਕਾਸ਼ ਮਿਊਜੀਅਮ ਦੇ ਦਰਸ਼ਨ ਲਈ ਰਕਬਾ ਭਵਨ ਪਹੁੰਚੇ

ਰਾਜੇਸ਼ ਰੁਦਰਾ ਸ਼ਬਦ ਪ੍ਰਕਾਸ਼ ਮਿਊਜੀਅਮ ਦੇ ਦਰਸ਼ਨ ਲਈ ਰਕਬਾ ਭਵਨ ਪਹੁੰਚੇ

ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਸ਼ਬਦ ਪ੍ਰਕਾਸ਼ ਮਿਊਜੀਅਮ ਵਿਚ ਰਾਜੇਸ਼ ਰੁਦਰਾ ਅਤੇ ਕੇ ਕੇ ਬਾਵਾ
ਲੁਧਿਆਣਾ, 24 ਜੂਨ 2017 (ਆਨਲਾਈਨ ਨਿਊਜ਼ ਲੁਧਿਆਣਾ): ਵਿੱਦਿਆ ਦੇ ਖੇਤਰ ਵਿੱਚ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਉੱਘੇ ਸਮਾਜਸੇਵੀ ਰਾਜੇਸ਼ ਰੁਦਰਾ ਅੱਜ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਸ਼ਬਦ ਪ੍ਰਕਾਸ਼ ਮਿਊਜੀਅਮ ਦੇ ਦਰਸ਼ਨ ਕਰਨ ਲਈ ਪਹੁੰਚੇ। ਇਸ ਸਮੇਂ ਫਾਊਂਡੇਸ਼ਨ ਦੇ ਅੰਤਰਰਾਸ਼ਟਰੀ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ, ਅਸ਼ਵਨੀ ਮਹੰਤ, ਬਲਜਿੰਦਰ ਸਿੰਘ ਮਲਕਪੁਰ, ਲਵਲੀ ਚੌਧਰੀ, ਪਵਨ ਗਰਗ, ਹਰਵਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਹਾਜਰ ਸਨ।

Tuesday, 20 June 2017

ਪੰਜਾਬ ਕਲਚਰਲ ਸੁਸਾਇਟੀ ਵੱਲੋਂ ਸਮਰ ਕੈਂਪ ਦਾ ਆਯੋਜਨ

ਪੰਜਾਬ ਕਲਚਰਲ ਸੁਸਾਇਟੀ ਵੱਲੋਂ ਸਮਰ ਕੈਂਪ ਦਾ ਆਯੋਜਨ

ਪੰਜਾਬ ਕਲਚਰਲ ਸੁਸਾਇਟੀ ਵੱਲੋਂ ਲਗਾਏ ਸਮਰ ਕੈਂਪ ਵਿਚ ਭਾਗ ਲੈਂਦੇ ਬੱਚੇ
ਲੁਧਿਆਣਾ, 20 ਜੂਨ 2017 (ਆਨਲਾਈਨ ਨਿਊਜ਼ ਲੁਧਿਆਣਾ): ਸਭਿਆਚਾਰ ਦੀ ਗੱਲ ਆਮ ਕੀਤੀ ਜਾਂਦੀ ਹੈ ਪਰ ਇਸ ਨੂੰ ਸੰਭਾਲਣ ਅਤੇ ਅੱਜ ਦੀ ਪੀੜੀ ਜਾਂ ਆਉਣ ਵਾਲੀਆਂ ਪੀੜੀਆਂ ਸਭਿਆਚਾਰ ਬਾਰੇ ਜਾਣੂੰ ਕਰਾਉਣਾ ਇਹ ਕੋਈ ਕੋਈ ਕਰਦਾ ਹੈ। ਪਰ ਕੁਝ ਸੁਸਾਇਟੀਆਂ, ਕਲੱਬਾਂ ਜਾਂ ਕੋਈ ਆਦਮੀ ਆਪਣੇ ਤੌਰ ਤੇ ਸਭਿਆਚਾਰਕ ਕੰਮ ਕਰ ਰਹੇ ਹਨ। ਇੰਨਾ ਵਿੱਚੋਂ ਇੱਕ ਪੰਜਾਬ ਕਲਚਰਲ ਸੁਸਾਇਟੀ ਜਿਸ ਨੇ ਦੁਨੀਆਂ ਦੇ ਅਨੇਕਾਂ ਮੁਲਕਾਂ ਵਿੱਚ ਜਾ ਕੇ ਆਪਣੀ ਕਲਾ ਸਿਰ ਤੇ ਆਪਣੇ ਸਭਿਆਚਾਰ ਨੂੰ ਜਾਣੂੰ ਕਰਵਾਇਆ ਹੈ। ਪੰਜਾਬ ਕਲਚਰਲ ਸੁਸਾਇਟੀ ਹਮੇਸ਼ਾਂ ਦੀ ਤਰਾਂ ਜੂਨ ਮਹੀਨੇ ਵਿੱਚ ਦ ਪਰਫੈਕਟ ਸਮਰ ਕੈਂਪ ਲਗਾਉਂਦੀ ਹੈ।