ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ
ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ
ਲੁਧਿਆਣਾ 09 ਜੁਲਾਈ 2017 (ਆਨਲਾਈਨ ਨਿਊਜ਼ ਲੁਧਿਆਣਾ): ਪੰਜਾਬ ਸਰਕਾਰ ਸੂਬੇ ਦੇ ਵਾਤਾਵਰਨ ਨੂੰ ਬਚਾਉਣ ਅਤੇ ਗਰੀਬ ਅਤੇ ਲੋੜਵੰਦ ਲੋਕਾਂ ਦੇ ਸਮਾਜਿਕ ਅਤੇ ਆਰਥਿਕ ਉਥਾਨ ਲਈ ਦ੍ਰਿੜ ਸੰਕਲਪ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਸਰਕਾਰ ਵਿੱਚ ਜੰਗਲਾਤ, ਪ੍ਰਿੰਟਿੰਗ, ਸਟੇਸ਼ਨਰੀ, ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਅੱਜ ਸਥਾਨਕ ਸ੍ਰੀ ਗਿਆਨ ਸਥੱਲ ਮੰਦਿਰ, ਸੁਭਾਨੀ ਚੌਕ ਵਿਖੇ ਰੱਖੇ ਰਾਸ਼ਨ ਅਤੇ ਹੋਰ ਸਮੱਗਰੀ ਵੰਡ ਸਮਾਰੋਹ ਦੌਰਾਨ ਕੀਤਾ।